ਪਾਠ ਕਰਨ ਦਾ 100 ਗੁਣਾ ਫਲ ਮਿਲੋ

ਆਤਮਕ ਜੀਵਨ ਦੀ ਸੂਝ ਵਾਲੇ ਹੇ ਮਨੁੱਖ! ਸਦਾ) ਪਰਮਾਤਮਾ ਦਾ ਨਾਮ-ਰਸ ਪੀਆ ਕਰ। (ਹੇ ਭਾਈ!) ਗੁਰੂ ਦੀ ਆਤਮਕ ਜੀਵਨ ਦੇਣ ਵਾਲੀ ਬਾਣੀ ਦੀ ਰਾਹੀਂ (ਪਰਮਾਤਮਾ ਦਾ) ਨਾਮ ਮੁੜ ਮੁੜ ਸੁਣ ਕੇ (ਮਨੁੱਖ ਦਾ) ਮਨ ਸਭ ਤੋਂ ਉੱਚਾ ਸੰਤੋਖ ਹਾਸਲ ਕਰ ਲੈਂਦਾ ਹੈ।ਰਹਾਉ।ਹੇ ਭਾਈ! ਬੜੀ ਲੰਮੀ ਖੋਜ ਕਰ ਕੇ ਅਸੀ ਇਸ ਵਿਚਾਰ ਤੇ ਪਹੁੰਚੇ ਹਾਂ ਕਿ ਪਰਮਾਤਮਾ ਦਾ ਨਾਮ (-ਸਿਮਰਨਾ ਹੀ ਮਨੁੱਖਾ ਜੀਵਨ ਦੀ) ਸਭ ਤੋਂ ਉੱਚੀ ਅਸਲੀਅਤ ਹੈ। ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਸਿਮਰਿਆਂ (ਇਹ ਨਾਮ) ਅੱਖ ਦੇ ਫੋਰ ਵਿਚ (ਸਾਰੇ) ਪਾਪ ਕੱਟ ਦੇਂਦਾ ਹੈ, ਤੇ, (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਦੇਂਦਾ ਹੈ।੧।

ਹੇ ਭਾਈ! ਸਾਰੇ ਸੁਖਾਂ ਦਾ ਦੇਣ ਵਾਲਾ, ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਜੇ ਮਿਲ ਪਏ, ਤਾਂ ਇਹੀ ਹੈ ਵਿਕਾਰਾਂ ਤੋਂ ਖ਼ਲਾਸੀ (ਦਾ ਮੂਲ) , ਇਹੀ ਹੈ (ਆਤਮਾ ਦੀ) ਖ਼ੁਰਾਕ, ਇਹੀ ਹੈ ਜੀਊਣ ਦਾ ਸੁਚੱਜਾ ਢੰਗ। ਉਹ ਸਰਬ-ਵਿਆਪਕ ਸਿਰਜਣਹਾਰ ਪ੍ਰਭੂ ਭਗਤੀ ਦਾ (ਇਹ) ਦਾਨ ਆਪਣੇ ਸੇਵਕ ਨੂੰ (ਹੀ) ਬਖ਼ਸ਼ਦਾ ਹੈ।੨।

ਹੇ ਭਾਈ! ਜਿਸ ਜਗਤ ਦੇ ਮੂਲ ਸਭ ਤਾਕਤਾਂ ਦੇ ਮਾਲਕ ਪ੍ਰਭੂ ਦੇ ਦਰ ਤੋਂ ਕੋਈ ਜੀਵ ਖ਼ਾਲੀ-ਹੱਥ ਨਹੀਂ ਜਾਂਦਾ, ਉਸ (ਦੇ) ਹੀ (ਨਾਮ) ਨੂੰ ਕੰਨਾਂ ਨਾਲ ਸੁਣਨਾ ਚਾਹੀਦਾ ਹੈ, ਜੀਭ ਨਾਲ ਗਾਣਾ ਚਾਹੀਦਾ ਹੈ, ਹਿਰਦੇ ਵਿਚ ਆਰਾਧਣਾ ਚਾਹੀਦਾ ਹੈ।੩।ਹੇ ਗੋਪਾਲ! ਹੇ ਕਿਰਪਾਲ! ਵੱਡੀ ਕਿਸਮਤ ਨਾਲ ਇਹ ਸ੍ਰੇਸ਼ਟ ਮਨੁੱਖਾ ਜਨਮ ਲੱਭਾ ਹੈ (ਹੁਣ) ਮੇਹਰ ਕਰ, (ਤੇਰਾ ਸੇਵਕ) ਨਾਨਕ ਸਾਧ ਸੰਗਤਿ ਵਿਚ ਰਹਿ ਕੇ ਤੇਰੇ ਗੁਣ ਗਾਂਦਾ ਰਹੇ, ਤੇਰਾ ਨਾਮ ਸਦਾ ਸਿਮਰਦਾ ਰਹੇ।੪।੧੦।

Leave a Reply

Your email address will not be published. Required fields are marked *