Punjab ਦੇ ਆਹ 8 ਜ਼ਿਲ੍ਹਿਆਂ ‘ਚ ਭਾਰੀ ਮੀਂਹ ਦਾ ALERT

ਕੇਰਲ ਦੇ ਕਈ ਜ਼ਿਲ੍ਹਿਆਂ ਵਿੱਚ ਸ਼ੁੱਕਰਵਾਰ ਸਵੇਰੇ ਭਾਰੀ ਮੀਂਹ ਪਿਆ, ਜਿਸ ਕਾਰਨ ਰਾਜ ਦੇ ਕਈ ਹਿੱਸਿਆਂ ਵਿੱਚ ਸੜਕਾਂ ਉੱਤੇ ਪਾਣੀ ਭਰ ਗਿਆ ਅਤੇ ਟ੍ਰੈਫਿਕ ਜਾਮ ਹੋ ਗਿਆ। ਭਾਰਤੀ ਮੌਸਮ ਵਿਭਾਗ (ਆਈਐੱਮਡੀ) ਨੇ ਕੇਰਲ ਦੇ ਕੋਟਾਯਮ ਅਤੇ ਏਰਨਾਕੁਲਮ ਜ਼ਿਲ੍ਹਿਆਂ ਵਿੱਚ ਇੱਕ ਜਾਂ ਦੋ ਥਾਵਾਂ ‘ਤੇ ਭਾਰੀ ਮੀਂਹ ਅਤੇ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਭਵਿੱਖਬਾਣੀ ਕੀਤੀ ਹੈ।

ਇਸ ਤੋਂ ਇਲਾਵਾ ਆਈਐੱਮਡੀ ਨੇ ਕਿਹਾ ਕਿ ਤਿਰੂਵਨੰਤਪੁਰਮ, ਕੋਲਮ, ਪਠਾਨਮਥਿੱਟਾ, ਅਲਾਪੁਝਾ, ਇਡੁੱਕੀ, ਤ੍ਰਿਸੂਰ ਅਤੇ ਪਲੱਕੜ ਜ਼ਿਲ੍ਹਿਆਂ ਵਿੱਚ ਦਰਮਿਆਨੀ ਬਾਰਿਸ਼ ਅਤੇ ਤੇਜ਼ ਹਵਾਵਾਂ ਲਗਭਗ 40 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚਣ ਦੀ ਸੰਭਾਵਨਾ ਹੈ। ਵਿਭਾਗ ਨੇ ਵੀਰਵਾਰ ਨੂੰ ਕੋਝੀਕੋਡ, ਵਾਇਨਾਡ, ਕੰਨੂਰ ਅਤੇ ਕਾਸਰਗੋਡ ਜ਼ਿਲ੍ਹਿਆਂ ‘ਚ 30 ਅਗਸਤ ਲਈ ‘ਆਰੇਂਜ ਅਲਰਟ’ ਜਾਰੀ ਕੀਤਾ ਸੀ। ਆਈਐੱਮਡੀ ਨੇ ਤਿਰੂਵਨੰਤਪੁਰਮ, ਕੋਲਮ ਅਤੇ ਅਲਾਪੁਝਾ ਨੂੰ ਛੱਡ ਕੇ ਰਾਜ ਦੇ ਬਾਕੀ ਜ਼ਿਲ੍ਹਿਆਂ ਲਈ ‘ਯੈਲੋ ਅਲਰਟ’ ਵੀ ਜਾਰੀ ਕੀਤਾ ਸੀ। ‘ਆਰੇਂਜ ਅਲਰਟ’ ਦਾ ਮਤਲਬ ਹੈ ਬਹੁਤ ਜ਼ਿਆਦਾ ਬਾਰਿਸ਼ (ਛੇ ਤੋਂ 20 ਸੈਂਟੀਮੀਟਰ), ਜਦੋਂ ਕਿ ‘ਯੈਲੋ ਅਲਰਟ’ ਦਾ ਮਤਲਬ ਭਾਰੀ ਬਾਰਿਸ਼ (ਛੇ ਤੋਂ 11 ਸੈਂਟੀਮੀਟਰ ਵਿਚਕਾਰ) ਹੁੰਦਾ ਹੈ।

ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਫਤਹਿਗੜ੍ਹ ਸਾਹਿਬ, ਰੂਪਨਗਰ ਅਤੇ SAS ਨਗਰ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਵਿੱਚ ਮੀਂਹ ਨੂੰ ਲੈ ਕੇ ਫਲੈਸ਼ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਅੱਜ ਸੂਬੇ ਭਰ ਵਿੱਚ ਰੁੱਕ-ਰੁੱਕ ਕੇ ਮੀਂਹ ਪੈ ਰਿਹਾ ਹੈ। ਸੂਬੇ ਵਿੱਚ ਪਿਛਲੇ ਇੱਕ ਹਫ਼ਤੇ ਵਿੱਚ ਚੰਗੀ ਬਾਰਿਸ਼ ਹੋਈ ਹੈ। ਮੌਸਮ ਵਿਭਾਗ ਅਨੁਸਾਰ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਵਿਭਾਗ ਮੁਤਾਬਕ ਅੱਜ ਯਾਨੀ 31 ਅਗਸਤ ਨੂੰ ਸੌਰਾਸ਼ਟਰ ਅਤੇ ਕੱਛ ਵਿੱਚ ਵੱਖ-ਵੱਖ ਥਾਵਾਂ ‘ਤੇ ਭਾਰੀ ਤੋਂ ਬਹੁਤ ਭਾਰੀ ਮੀਂਹ ਹੋਣ ਦੀ ਸੰਭਾਵਨਾ ਹੈ।


IMD ਨੇ ਇਸ ਸਬੰਧੀ ਰੈੱਡ ਅਲਰਟ (Weather Update) ਜਾਰੀ ਕੀਤਾ ਹੈ। ਇਸ ਤੋਂ ਇਲਾਵਾ, ਓਡੀਸ਼ਾ, ਤੱਟਵਰਤੀ ਅਤੇ ਦੱਖਣੀ ਅੰਦਰੂਨੀ ਕਰਨਾਟਕ ਵਿੱਚ ਅਲੱਗ-ਥਲੱਗ ਥਾਵਾਂ ਉਤੇ ਭਾਰੀ ਤੋਂ ਬਹੁਤ ਭਾਰੀ ਮੀਂਹ (ਲਗਭਗ 12 ਸੈਂਟੀਮੀਟਰ) ਦੀ ਸੰਭਾਵਨਾ ਹੈ। ਭਾਰੀ ਮੀਂਹ ਨੂੰ ਲੈ ਕੇ ਓਡੀਸ਼ਾ ਅਤੇ ਕਰਨਾਟਕ ‘ਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਰਾਤ ਭਰ ਪਏ ਮੀਂਹ ਕਾਰਨ ਦਿੱਲੀ-ਐਨਸੀਆਰ ਵਿੱਚ ਕਈ ਥਾਵਾਂ ’ਤੇ ਸੜਕਾਂ ’ਤੇ ਪਾਣੀ ਭਰ ਗਿਆ। ਇਸ ਕਾਰਨ ਆਵਾਜਾਈ ’ਤੇ ਅਸਰ ਦੇਖਣ ਨੂੰ ਮਿਲਿਆ।