ਫਿਰ ਦੇਖਣਾ ਘਰ ਚ ਬਰਕਤਾਂ ਆਉਦੀਆਂ

ਮੇਰੇ ਮਨ ਵਿਚ ਬੜੀ ਤਾਂਘ ਹੈ ਕਿ ਮੈਂ ਕਿਸੇ ਨ ਕਿਸੇ ਤਰ੍ਹਾਂ, ਹੇ ਹਰੀ! ਤੇਰਾ ਦਰਸਨ ਕਰ ਸਕਾਂ। (ਇਸ ਵਾਸਤੇ) ਮੈਂ ਆਪਣੇ ਗੁਰੂ ਪਾਸ ਜਾ ਕੇ ਗੁਰੂ ਪਾਸੋਂ ਪੁੱਛਦੀ ਹਾਂ, ਤੇ, ਗੁਰੂ ਨੂੰ ਪੁੱਛ ਕੇ ਆਪਣੇ ਮੂਰਖ ਮਨ ਨੂੰ ਸਿੱਖਿਆ ਦੇਂਦੀ ਰਹਿੰਦੀ ਹਾਂ। ਕੁਰਾਹੇ ਪਿਆ ਹੋਇਆ ਮਨ ਗੁਰੂ ਦੇ ਸ਼ਬਦ ਵਿਚ ਜੁੜ ਕੇ ਹੀ ਅਕਲ ਸਿੱਖਦਾ ਹੈ, ਤੇ ਫਿਰ ਉਹ ਸਦਾ ਪਰਮਾਤਮਾ ਦਾ ਨਾਮ ਯਾਦ ਕਰਦਾ ਰਹਿੰਦਾ ਹੈ। ਹੇ ਨਾਨਕ! ਜਿਸ ਮਨੁੱਖ ਉਤੇ ਮੇਰਾ ਪਿਆਰਾ ਪ੍ਰਭੂ ਮੇਹਰ ਦੀ ਨਜ਼ਰ ਕਰਦਾ ਹੈ, ਉਹ ਪ੍ਰਭੂ ਦੇ ਚਰਨਾਂ ਵਿਚ ਆਪਣਾ ਚਿੱਤ ਜੋੜੀ ਰੱਖਦਾ ਹੈ।੧।

ਹਉ ਸਭਿ ਵੇਸ ਕਰੀ ਪਿਰ ਕਾਰਣਿ ਜੇ ਹਰਿ ਪ੍ਰਭ ਸਾਚੇ ਭਾਵਾ ॥ ਸੋ ਪਿਰੁ ਪਿਆਰਾ ਮੈ ਨਦਰਿ ਨ ਦੇਖੈ ਹਉ ਕਿਉ ਕਰਿ ਧੀਰਜੁ ਪਾਵਾ ॥ ਜਿਸੁ ਕਾਰਣਿ ਹਉ ਸੀਗਾਰੁ ਸੀਗਾਰੀ ਸੋ ਪਿਰੁ ਰਤਾ ਮੇਰਾ ਅਵਰਾ ॥ ਨਾਨਕ ਧਨੁ ਧੰਨੁ ਧੰਨੁ ਸੋਹਾਗਣਿ ਜਿਨਿ ਪਿਰੁ ਰਾਵਿਅੜਾ ਸਚੁ ਸਵਰਾ ॥੨॥ {ਪੰਨਾ 561}ਪਦਅਰਥ: ਸਭਿ = ਸਾਰੇ। ਕਰੀ = ਕਰੀਂ, ਮੈਂ ਕਰਦੀ ਹਾਂ। ਪਿਰ ਕਾਰਣਿ = ਪਤੀ ਨੂੰ ਮਿਲਣ ਵਾਸਤੇ। ਜੇ = ਤਾ ਕਿ, ਭਲਾ ਜਿ। ਭਾਵਾ = ਭਾਵਾਂ, ਮੈਂ ਪਸੰਦ ਆ ਜਾਵਾਂ। ਧੀਰਜੁ = ਸ਼ਾਂਤੀ। ਸੀਗਾਰੀ = ਸੀਗਾਰੀਂ, ਮੈਂ ਸਿੰਗਾਰਦੀ ਹਾਂ। ਅਵਰਾ = ਹੋਰਨਾਂ ਵਿਚ। ਧਨੁ = ਸਲਾਹੁਣ = ਜੋਗ। ਜਿਨਿ = ਜਿਸ ਨੇ। ਸਚੁ = ਸਦਾ ਕਾਇਮ ਰਹਿਣ ਵਾਲਾ। ਸਵਰਾ = ਸੰਵਰਾ, ਸੋਹਣਾ।੨।


ਅਰਥ: ਮੈਂ ਪ੍ਰਭੂ-ਪਤੀ ਮਿਲਣ ਦੀ ਖ਼ਾਤਰ ਸਾਰੇ ਵੇਸ (ਧਾਰਮਿਕ ਪਹਿਰਾਵੇ ਆਦਿਕ) ਕਰਦੀ ਹਾਂ, ਤਾਂ ਕਿ ਮੈਂ ਉਸ ਸਦਾ ਕਾਇਮ ਰਹਿਣ ਵਾਲੇ ਹਰੀ ਪ੍ਰਭੂ ਨੂੰ ਪਸੰਦ ਆ ਜਾਵਾਂ। ਪਰ ਉਹ ਪਿਆਰਾ ਪ੍ਰਭੂ ਮੇਰੇ ਵਲ (ਮੇਰੇ ਇਹਨਾਂ ਵੇਸਾਂ ਵਲ) ਨਿਗਾਹ ਕਰ ਕੇ ਭੀ ਨਹੀਂ ਤੱਕਦਾ, (ਤਾਂ ਫਿਰ ਇਹਨਾਂ ਬਾਹਰਲੇ ਵੇਸਾਂ ਨਾਲ) ਮੈਂ ਕਿਵੇਂ ਸ਼ਾਂਤੀ ਹਾਸਲ ਕਰ ਸਕਦੀ ਹਾਂ? ਜਿਸ ਪ੍ਰਭੂ-ਪਤੀ ਦੀ ਖ਼ਾਤਰ ਮੈਂ (ਇਹ ਬਾਹਰਲਾ) ਸਿੰਗਾਰ ਕਰਦੀ ਹਾਂ, ਮੇਰਾ ਉਹ ਪ੍ਰਭੂ-ਪਤੀ ਤਾਂ ਹੋਰਨਾਂ (ਅੰਦਰਲੇ ਆਤਮਕ ਸੁਹਜਾਂ) ਵਿਚ ਪ੍ਰਸੰਨ ਹੁੰਦਾ ਹੈ।

ਹੇ ਨਾਨਕ! ਆਖ-) ਉਹ ਜੀਵ-ਇਸਤ੍ਰੀ ਸਲਾਹੁਣ-ਜੋਗ ਹੈ, ਭਾਗਾਂ ਵਾਲੀ ਹੈ ਜਿਸ ਨੇ ਉਸ ਸਦਾ ਕਾਇਮ ਰਹਿਣ ਵਾਲੇ ਸੁੰਦਰ ਪ੍ਰਭੂ-ਪਤੀ ਨੂੰ ਆਪਣੇ ਹਿਰਦੇ ਵਿਚ ਵਸਾ ਲਿਆ ਹੈ।੨।ਹਉ ਜਾਇ ਪੁਛਾ ਸੋਹਾਗ ਸੁਹਾਗਣਿ ਤੁਸੀ ਕਿਉ ਪਿਰੁ ਪਾਇਅੜਾ ਪ੍ਰਭੁ ਮੇਰਾ ॥ ਮੈ ਊਪਰਿ ਨਦਰਿ ਕਰੀ ਪਿਰਿ ਸਾਚੈ ਮੈ ਛੋਡਿਅੜਾ ਮੇਰਾ ਤੇਰਾ ॥ ਸਭੁ ਮਨੁ ਤਨੁ ਜੀਉ ਕਰਹੁ ਹਰਿ ਪ੍ਰਭ ਕਾ ਇਤੁ ਮਾਰਗਿ ਭੈਣੇ ਮਿਲੀਐ ॥ ਆਪਨੜਾ ਪ੍ਰਭੁ ਨਦਰਿ ਕਰਿ ਦੇਖੈ ਨਾਨਕ ਜੋਤਿ ਜੋਤੀ ਰਲੀਐ ॥੩॥ {ਪੰਨਾ 561}