ਭਗਤ ਰਵਿਦਾਸ ਜੀ ਆਪਣੀ ਬਾਣੀ ਵਿਚ ਪਰਮਾਤਮਾ ਦੇ ਨਾਵਾਂ ਦੇ ਨਾਲ ਲਫ਼ਜ਼ ‘ਰਾਜਾ’ ਭੀ ਬਹੁਤ ਵਾਰੀ ਵਰਤਦੇ ਹਨ; ਹਰੇਕ ਕਵੀ ਦਾ ਆਪੋ ਆਪਣਾ ਸੁਭਾਵ ਹੁੰਦਾ ਹੈ ਕਿ ਕੋਈ ਖ਼ਾਸ ਲਫ਼ਜ਼ ਮੁੜ ਮੁੜ ਵਰਤਣਾ ਉਹਨਾਂ ਨੂੰ ਪਿਆਰਾ ਲੱਗਦਾ ਹੈ) । ਪਟਲ = ਪਰਦਾ। ਬਿਆਪਿਓ = ਛਾਇਆ ਹੋਇਆ ਹੈ। ਸੰਤਾਪ = (ਮੋਹ ਦਾ) ਕਲੇਸ਼।੩।
ਭਗਤਿ ਇਕ = ਇੱਕ ਪ੍ਰਭੂ ਦੀ ਭਗਤੀ। ਬਾਢੀ = ਵਧਾਈ ਹੈ, ਦ੍ਰਿੜ੍ਹ ਕੀਤੀ ਹੈ। ਅਬ…ਕਹੀਐ = ਹੁਣ ਕਿਸੇ ਨਾਲ ਇਹ ਗੱਲ ਕਰਨ ਦੀ ਲੋੜ ਹੀ ਨਹੀਂ ਰਹੀ। ਜਾ ਕਾਰਨਿ = ਜਿਸ (ਮੋਹ ਤੋਂ ਬਚਣ) ਦੀ ਖ਼ਾਤਰ। ਅਜਹੂ = ਹੁਣ ਤੱਕ।੪।
ਅਰਥ: ਹੇ ਮਾਧੋ! ਤੇਰੇ ਭਗਤ ਜਿਹੋ ਜਿਹਾ ਪਿਆਰ ਤੇਰੇ ਨਾਲ ਕਰਦੇ ਹਨ ਉਹ ਤੈਥੋਂ ਲੁਕਿਆ ਨਹੀਂ ਰਹਿ ਸਕਦਾ (ਤੂੰ ਉਹ ਚੰਗੀ ਤਰ੍ਹਾਂ ਜਾਣਦਾ ਹੈਂ) , ਅਜਿਹੀ ਪ੍ਰੀਤਿ ਦੇ ਹੁੰਦਿਆਂ ਤੂੰ ਜ਼ਰੂਰ ਉਹਨਾਂ ਨੂੰ ਮੋਹ ਤੋਂ ਬਚਾਈ ਰੱਖਦਾ ਹੈਂ।੧।ਰਹਾਉ।
(ਸੋ, ਹੇ ਮਾਧੋ!) ਜੇ ਅਸੀ ਮੋਹ ਦੀ ਫਾਹੀ ਵਿਚ ਬੱਝੇ ਹੋਏ ਸਾਂ, ਤਾਂ ਅਸਾਂ ਤੈਨੂੰ ਆਪਣੇ ਪਿਆਰ ਦੀ ਰੱਸੀ ਨਾਲ ਬੰਨ੍ਹ ਲਿਆ ਹੈ। ਅਸੀ ਤਾਂ (ਉਸ ਮੋਹ ਦੀ ਫਾਹੀ ਵਿਚੋਂ) ਤੈਨੂੰ ਸਿਮਰ ਕੇ ਨਿਕਲ ਆਏ ਹਾਂ, ਤੂੰ ਅਸਾਡੇ ਪਿਆਰ ਦੇ ਜਕੜ ਵਿਚੋਂ ਕਿਵੇਂ ਨਿਕਲੇਂਗਾ?।
(ਅਸਾਡਾ ਤੇਰੇ ਨਾਲ ਪਿਆਰ ਭੀ ਉਹ ਹੈ ਜੋ ਮੱਛੀ ਨੂੰ ਪਾਣੀ ਨਾਲ ਹੁੰਦਾ ਹੈ, ਅਸਾਂ ਮਰ ਕੇ ਭੀ ਤੇਰੀ ਯਾਦ ਨਹੀਂ ਛੱਡਣੀ) ਮੱਛੀ (ਪਾਣੀ ਵਿਚੋਂ) ਫੜ ਕੇ ਫਾਂਕਾਂ ਕਰ ਦੇਈਏ, ਟੋਟੇ ਕਰ ਦੇਈਏ ਤੇ ਕਈ ਤਰ੍ਹਾਂ ਰਿੰਨ੍ਹ ਲਈਏ, ਫਿਰ ਰਤਾ ਰਤਾ ਕਰ ਕੇ ਖਾ ਲਈਏ, ਫਿਰ ਭੀ ਉਸ ਮੱਛੀ ਨੂੰ ਪਾਣੀ ਨਹੀਂ ਭੁੱਲਦਾ (ਜਿਸ ਖਾਣ ਵਾਲੇ ਦੇ ਪੇਟ ਵਿਚ ਜਾਂਦੀ ਹੈ ਉਸ ਨੂੰ ਭੀ ਪਾਣੀ ਦੀ ਪਿਆਸ ਲਗਾ ਦੇਂਦੀ ਹੈ) ।੨।ਜਗਤ ਦਾ ਮਾਲਕ ਹਰੀ ਕਿਸੇ ਦੇ ਪਿਉ ਦੀ (ਜੱਦੀ ਮਲਕੀਅਤ) ਨਹੀਂ ਹੈ, ਉਹ ਤਾਂ ਪ੍ਰੇਮ ਦਾ ਬੱਝਾ ਹੋਇਆ ਹੈ। (ਇਸ ਪ੍ਰੇਮ ਤੋਂ ਵਾਂਜਿਆ ਹੋਇਆ ਸਾਰਾ ਜਗਤ) ਮੋਹ ਦੇ ਪਰਦੇ ਵਿਚ ਫਸਿਆ ਪਿਆ ਹੈ, ਪਰ (ਪ੍ਰਭੂ ਨਾਲ ਪ੍ਰੇਮ ਕਰਨ ਵਾਲੇ) ਭਗਤਾਂ ਨੂੰ (ਇਸ ਮੋਹ ਦਾ) ਕੋਈ ਕਲੇਸ਼ ਨਹੀਂ ਹੁੰਦਾ।੩।
Live99 media My WordPress Blog