ਚੰਡੀਗੜ੍ਹ ਦੇ ਅਸਮਾਨ ‘ਚ ਸਵੇਰ ਤੋਂ ਹੀ ਕਾਲੇ ਬੱਦਲ ਛਾ ਗਏ ਹਨ। ਇਸ ਦੇ ਨਾਲ ਹੀ ਬਾਰਸ਼ ਅਤੇ ਤੇਜ਼ ਰਫਤਾਰ ਨਾਲ ਠੰਡੀਆਂ ਹਵਾਵਾਂ ਵੀ ਚੱਲ ਰਹੀਆਂ ਹਨ।ਆਈਐਮਡੀ ਮੁਤਾਬਕ ਪੰਜਾਬ ਵਿੱਚ ਅੱਜ ਤੋਂ 2 ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ ਤਾਪਮਾਨ ਵਿੱਚ 2 ਤੋਂ 3 ਡਿਗਰੀ ਸੈਲਸੀਅਸ ਹੋਰ ਗਿਰਾਵਟ ਆ ਸਕਦੀ ਹੈ।
ਵੀਰਵਾਰ ਨੂੰ ਹੋਈ ਬਾਰਿਸ਼ ਤੋਂ ਬਾਅਦ ਵੱਧ ਤੋਂ ਵੱਧ ਤਾਪਮਾਨ 3 ਡਿਗਰੀ ਸੈਲਸੀਅਸ ਤੱਕ ਡਿੱਗ ਗਿਆ ਹੈ। ਮੌਸਮ ਵਿਭਾਗ ਮੁਤਾਬਕ ਚੰਡੀਗੜ੍ਹ ਵਿੱਚ ਬੁੱਧਵਾਰ ਨੂੰ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।ਮੌਸਮ ਵਿਗਿਆਨੀ ਪ੍ਰੋਫੈਸਰ ਮਨੋਜ ਕੁਮਾਰ ਸ਼੍ਰੀਵਾਸਤਵ ਨੇ ਕਿਹਾ ਕਿ ਬੰਗਾਲ ਦੀ ਖਾੜੀ ਵਿੱਚ ਆਏ ਚੱਕਰਵਾਤੀ ਤੂਫ਼ਾਨ ਕਾਰਨ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਯੂਪੀ ਦਾ ਮੌਸਮ ਬਦਲ ਗਿਆ ਹੈ।
ਜਿਸ ਕਾਰਨ ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਦਾ ਇਹ ਦੌਰ ਅਗਲੇ 48 ਘੰਟਿਆਂ ਤੱਕ ਜਾਰੀ ਰਹਿਣ ਦੀ ਸੰਭਾਵਨਾ ਹੈ।ਬੇਸਬਰੀ ਨਾਲ ਮੀਂਹ ਤੇ ਮੌਸਮ ਬਦਲਣ ਦੀ ਉਡੀਕ ਕੀਤੀ ਜਾ ਰਹੀ ਸੀ। ਹੁਣ ਕਈ ਥਾਵਾਂ ਤੋਂ ਤਸਵੀਰਾਂ ਸਾਹਮਣੇ ਆ ਰਹੀਆਂ ਨੇ ਜਿੱਥੇ ਭਾਰੀ ਬਰਸਾਤ ਹੋ ਰਹੀ ਹੈ। ਹਾਲਾਂਕਿ ਕਈ ਇਲਾਕਿਆਂ ਦੇ ਵਿੱਚ ਬੱਦਲਵਾਹੀ ਹੈ ਤੇ ਠੰਡੀਆਂ ਹਵਾਵਾਂ ਚੱਲ ਰਹੀਆਂ ਹਨ। ਤੇਜ਼ ਮੀਂਹ ਦੇ ਨਾਲ ਵੀ ਠੰਡੀਆਂ-ਠੰਡੀਆਂ ਹਵਾਵਾਂ ਚੱਲ ਰਹੀਆਂ ਹਨ ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ।
ਚੰਡੀਗੜ੍ਹ ਦੀ ਗੱਲ ਕਰੀਏ ਤਾਂ ਇੱਥ ਵੀ ਸਵੇਰ ਤੋਂ ਹੀ ਭਾਰੀ ਮੀਂਹ ਪੈ ਰਿਹਾ ਹੈ। ਬੀਤੀ ਰਾਤ ਤੋਂ ਬੱਦਲਵਾਹੀ ਤੇ ਠੰਡੀਆਂ ਹਵਾਵਾਂ ਹਰ ਪਾਸੇ ਦੇਖਣ ਨੂੰ ਮਿਲ ਰਹੀਆਂ ਸਨ। ਹੁਣ ਕਈ ਇਲਾਕਿਆਂ ਦੇ ਵਿੱਚ ਮੀਂਹ ਪੈਣਾ ਸ਼ੁਰੂ ਹੋ ਗਿਆ ਹੈ। ਲੋਕ ਵੀ ਸੜਕਾਂ ‘ਤੇ ਡ੍ਰਾਈਵਿੰਗ ਕਰਦੇ ਮੌਸਮ ਦਾ ਆਨੰਦ ਮਾਣ ਰਹੇ ਹਨ।
Live99 media My WordPress Blog