CM ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਦਾਖਲ …

ਮੰਤਰੀ ਭਗਵੰਤ ਮਾਨ ਨੂੰ ਰੈਗੂਲਰ ਸਿਹਤ ਜਾਂਚ ਲਈ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਕੁਝ ਜ਼ਰੂਰੀ ਟੈਸਟਾਂ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਜਾਵੇਗੀ। ਫਿਲਹਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਬਿਲਕੁਲ ਠੀਕ ਹੈ। ਇਹ ਜਾਣਕਾਰੀ ਮੁੱਖ ਮੰਤਰੀ ਦਫ਼ਤਰ ਵੱਲੋਂ ਦਿੱਤੀ ਗਈ ਹੈ।

ਮੰਤਰੀ ਭਗਵੰਤ ਮਾਨ ਨੂੰ ਰੈਗੂਲਰ ਸਿਹਤ ਜਾਂਚ ਲਈ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਕੁਝ ਜ਼ਰੂਰੀ ਟੈਸਟਾਂ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਜਾਵੇਗੀ।ਫਿਲਹਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਬਿਲਕੁਲ ਠੀਕ ਹੈ। ਇਹ ਜਾਣਕਾਰੀ ਮੁੱਖ ਮੰਤਰੀ ਦਫ਼ਤਰ ਵੱਲੋਂ ਦਿੱਤੀ ਗਈ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਇਹ ਜਾਣਕਾਰੀ ਮੁੱਖ ਮੰਤਰੀ ਦਫ਼ਤਰ ਵੱਲੋਂ ਦਿੱਤੀ ਗਈ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਹੁਣ ਬਿਲਕੁਲ ਠੀਕ ਹਨ ਅਤੇ ਉਨ੍ਹਾਂ ਨੂੰ ਕੋਈ ਵੱਡੀ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪੈ ਰਿਹਾ ਹੈ। ਜਾਂਚ ਦੌਰਾਨ ਮੁੱਖ ਮੰਤਰੀ ਦੇ ਫੇਫੜਿਆਂ ਦੀ ਇੱਕ ਨਾੜੀ ਵਿੱਚ ਸੋਜ ਦੇ ਲੱਛਣ ਪਾਏ ਗਏ ਹਨ, ਜਿਸ ਨਾਲ ਦਿਲ ‘ਤੇ ਦਬਾਅ ਪੈ ਰਿਹਾ ਹੈ।

ਇਸ ਕਾਰਨ ਬਲੱਡ ਪ੍ਰੈਸ਼ਰ ਵਿੱਚ ਉਤਰਾਅ-ਚੜ੍ਹਾਅ ਆਉਣ ਲੱਗਦਾ ਹੈ। ਇਸ ਬਾਰੇ ਕੁਝ ਹੋਰ ਜਾਂਚ ਕੀਤੀ ਜਾਣੀ ਹੈ ਅਤੇ ਕੁਝ ਹੋਰ ਖੂਨ ਦੇ ਟੈਸਟ ਕੀਤੇ ਜਾਣੇ ਹਨ। ਜਿਨ੍ਹਾਂ ਦੀਆਂ ਰਿਪੋਰਟਾਂ ਆਉਣੀਆਂ ਅਜੇ ਬਾਕੀ ਹਨ, ਇਸ ਲਈ ਮੁੱਖ ਮੰਤਰੀ ਅੱਜ ਰਾਤ ਡਾਕਟਰਾਂ ਦੀ ਨਿਗਰਾਨੀ ਹੇਠ ਰਹਿਣਗੇ ਅਤੇ ਕੱਲ੍ਹ ਸਵੇਰੇ ਰਿਪੋਰਟਾਂ ਦੇਖਣ ਤੋਂ ਬਾਅਦ ਕੋਈ ਫੈਸਲਾ ਲੈਣਗੇ। ਜਾਣਕਾਰੀ ਮੁਤਾਬਕ ਮੁੱਖ ਮੰਤਰੀ ਨੂੰ ਐਮਰਜੈਂਸੀ ‘ਚ ਹਸਪਤਾਲ ਲਿਆਂਦਾ ਗਿਆ ਸੀ।

Leave a Reply

Your email address will not be published. Required fields are marked *