ਪੰਜਾਬ ‘ਚ 5 ਅਕਤੂਬਰ ਨੂੰ ਛੁੱਟੀ

ਪੰਜਾਬ ਸਰਕਾਰ ਨੇ 5 ਅਕਤੂਬਰ 2024 ਨੂੰ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਸਾਰੇ ਵਪਾਰ, ਉਦਯੋਗ, ਕਾਰੋਬਾਰ ਜਾਂ ਹੋਰ ਕਿਸੇ ਵੀ ਸੰਸਥਾ ਵਿਚ ਕੰਮ ਕਰਨ ਵਾਲੇ ਕਰਮਚਾਰੀਆਂ ਲਈ ਤਨਖ਼ਾਹ ਸਮੇਤ ਛੁੱਟੀ ਦਾ ਐਲਾਨ ਕੀਤਾ ਹੈ। ਇਹ ਫ਼ੈਸਲਾ ਪ੍ਰਤੀਨਿਧਤਾ ਕਾਨੂੰਨ 1951 ਦੇ ਸੈਕਸ਼ਨ 135ਬੀ (1) ਅਧੀਨ ਕੀਤਾ ਗਿਆ ਹੈ।

ਸਰਕਾਰੀ ਨੋਟੀਫਿਕੇਸ਼ਨ ਵਿਚ ਜ਼ੋਰ ਦਿੱਤਾ ਗਿਆ ਹੈ ਕਿ ਸਾਰੇ ਕਰਮਚਾਰੀ, ਭਾਵੇਂ ਉਹ ਕਿਸੇ ਵੀ ਸੈਕਟਰ ਨਾਲ ਸੰਬੰਧਤ ਹਨ, ਨੂੰ ਤਨਖਾਹ ਸਮੇਤ ਛੁੱਟੀ ਦੇ ਅਧਿਕਾਰ ਮਿਲਣਗੇ ਤਾਂ ਜੋ ਉਨ੍ਹਾਂ ਨੂੰ ਹਰਿਆਣਾ ਵਿਧਾਨ ਸਭਾ ਚੋਣਾਂ ਵਿਚ ਵੋਟ ਪਾਉਣ ਵਿਚ ਕੋਈ ਰੁਕਾਵਟ ਨਾ ਆਵੇ। ਚੋਣ ਪ੍ਰਕਿਰਿਆ ਵਿਚ ਵੱਧ ਤੋਂ ਵੱਧ ਹਿੱਸਾ ਲੈਣ ਲਈ ਇਹ ਐਲਾਨ ਕੀਤਾ ਗਿਆ ਹੈ। ਇਹ ਛੁੱਟੀ ਦੀ ਘੋਸ਼ਣਾ ਸਰਕਾਰ ਵਲੋਂ ਵੋਟਰ ਟਰਨਆਊਟ ਵਧਾਉਣ ਨੂੰ ਯਕੀਨੀ ਬਣਾਉਣ ਲਈ ਕੀਤੀ ਗਈ ਹੈ।

ਰਾਜ ਚੋਣ ਕਮਿਸ਼ਨ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਗ੍ਰਾਮ ਪੰਚਾਇਤ ਚੋਣਾਂ ਲੜਨ ਦੇ ਚਾਹਵਾਨ ਉਮੀਦਵਾਰਾਂ ਨੂੰ ਇਤਰਾਜ਼ਹੀਣਤਾ ਰਾਜਹੀਣਤਾ (ਐੱਨ.ਓ.ਸੀ.) ਅਤੇ ਕੋਈ ਬਕਾਇਆ ਨਹੀਂ (ਐੱਨ.ਡੀ.ਸੀ.) ਸਰਟੀਫ਼ਿਕੇਟ ਜਾਰੀ ਕਰਨ ਲਈ 2 ਅਤੇ 3 ਅਕਤੂਬਰ ਦੀਆਂ ਛੁੱਟੀਆਂ ਦੌਰਾਨ ਜ਼ਿਲ੍ਹੇ ਦੇ ਬੀ.ਡੀ.ਪੀ.ਓ. ਦਫ਼ਤਰ ਖੁੱਲ੍ਹੇ ਰੱਖੇ ਜਾਣਗੇ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਗ੍ਰਾਮ ਪੰਚਾਇਤ ਚੋਣਾਂ ਲੜਨ ਦੇ ਚਾਹਵਾਨ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਦਫ਼ਤਰਾਂ ’ਚ ਜਾ ਕੇ ਆਮ ਵਾਂਗ ਪ੍ਰਾਪਤ ਕਰ ਸਕਦੇ ਹਨ। ਇਤਰਾਜ਼ਹੀਣਤਾ ਅਤੇ ਕੋਈ ਬਕਾਇਆ ਨਹੀਂ ਸਰਟੀਫ਼ਿਕੇਟ ਪ੍ਰਾਪਤ ਕਰ ਸਕਦੇ ਹਨ।

Leave a Reply

Your email address will not be published. Required fields are marked *