ਪੰਜਾਬ ਵਿੱਚ ਆਉਣ ਵਾਲੀ ਵੱਡੀ ਆਫਤ !

ਪੰਜਾਬ ਵਿੱਚ ਆਉਣ ਵਾਲੀ ਵੱਡੀ ਆਫਤ! ਮੌਸਮ ਵਿਭਾਗ ਵੱਲੋਂ ਜਾਰੀ ਤਾਜ਼ਾ ਭੱਵਿਖਬਾਣੀ! ਇਨ੍ਹਾਂ ਜ਼ਿਲ੍ਹਿਆਂ ਵਿੱਚ ਕਿਸਾਨਾਂ ਨੂੰ ਕਰ’ਤਾ ਚੌਕਸ..!ਪੰਜਾਬ ਅਤੇ ਚੰਡੀਗੜ੍ਹ ‘ਚ ਮੌਸਮ ਬਦਲ ਗਿਆ ਹੈ। ਇਹ ਸਥਿਤੀ ਪੰਜਾਬ ਅਤੇ ਪਾਕਿਸਤਾਨ ਵਿੱਚ ਵੈਸਟਰਨ ਡਿਸਟਰਬੈਂਸ ਸਰਕੂਲੇਸ਼ਨ ਦੇ ਸਰਗਰਮ ਹੋਣ ਕਾਰਨ ਪੈਦਾ ਹੋਈ ਹੈ। ਇਸ ਕਾਰਨ ਰਾਤ ਸਮੇਂ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ। ਮੌਸਮ ਠੰਡਾ ਹੋ ਗਿਆ ਹੈ।

ਅੱਜ ਵੀ ਕਈ ਇਲਾਕਿਆਂ ‘ਚ ਬੱਦਲ ਛਾਏ ਰਹਿਣਗੇ। ਜਦੋਂ ਕਿ ਮੌਸਮ ਵਿਭਾਗ ਨੇ ਅਜੇ ਤੱਕ ਮੀਂਹ ਨੂੰ ਲੈ ਕੇ ਕੋਈ ਅਲਰਟ ਜਾਰੀ ਨਹੀਂ ਕੀਤਾ ਹੈ। ਪਿਛਲੇ 24 ਘੰਟਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 0.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਹਾਲਾਂਕਿ ਇਹ ਅਜੇ ਵੀ ਆਮ ਤਾਪਮਾਨ ਤੋਂ 2.1 ਡਿਗਰੀ ਵੱਧ ਹੈ। ਫਰੀਦਕੋਟ ਵਿੱਚ ਸਭ ਤੋਂ ਵੱਧ ਤਾਪਮਾਨ 37.9 ਦਰਜ ਕੀਤਾ ਗਿਆ।

ਇਸ ਤੋਂ ਇਲਾਵਾ ਸਾਰੇ ਜ਼ਿਲ੍ਹਿਆਂ ਵਿੱਚ ਤਾਪਮਾਨ ਵਿੱਚ ਕਮੀ ਆਈ ਹੈ। ਸਭ ਦਾ ਤਾਪਮਾਨ 32 ਡਿਗਰੀ ਤੋਂ ਵੱਧ ਸੀ। ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ 6 ਅਤੇ 7 ਅਕਤੂਬਰ ਨੂੰ ਮੌਸਮ ਸਾਫ਼ ਰਹੇਗਾ। ਇਸ ਤੋਂ ਬਾਅਦ 8 ਤੋਂ ਮੌਸਮ ਬਦਲ ਜਾਵੇਗਾ। ਦੋ ਦਿਨ ਲਗਾਤਾਰ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ ਸੂਬੇ ਦੇ ਦੱਖਣ-ਪੱਛਮੀ ਖੇਤਰ ਵਿੱਚ ਆਮ ਨਾਲੋਂ ਵੱਧ ਮੀਂਹ ਪੈ ਸਕਦਾ ਹੈ। ਜਦਕਿ ਬਾਕੀ ਖੇਤਰ ਖੁਸ਼ਕ ਰਹਿਣ ਦੀ ਸੰਭਾਵਨਾ ਹੈ।

Leave a Reply

Your email address will not be published. Required fields are marked *