ਚੋਣ ਕਮਿਸ਼ਨ ਨੇ ਪੰਜਾਬ ਵਿਚ ਚਾਰ ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੀਆਂ ਤਾਰੀਖਾਂ ਦਾ ਐਲਾਨ ਕਰ ਦਿੱਤਾ ਹੈ। ਚੋਣ ਕਮਿਸਨ ਦੇ ਐਲਾਨ ਮੁਤਾਬ ਪੰਜਾਬ ਵਿਚ 13 ਨਵੰਬਰ ਨੂੰ ਵੋਟਾਂ ਪੈਣਗੀਆਂ ਅਤੇ ਠੀਕ ਦਸ ਦਿਨ ਬਾਅਦ 23 ਨਵੰਬਰ ਨੂੰ ਨਤੀਜੇ ਐਲਾਨੇ ਜਾਣਗੇ। ਦੱਸਣਯੋਗ ਹੈ ਕਿ ਵਿਧਾਨ ਸਭਾ ਹਲਕਾ ਬਰਨਾਲਾ, ਗਿੱਦੜਬਾਹਾ, ਚੱਬੇਵਾਲ ਅਤੇ ਡੇਰਾ ਬਾਬਾ ਨਾਨਕ ਵਿਚ ਜ਼ਿਮਨੀ ਚੋਣ ਹੋਣ ਜਾ ਰਹੀ ਹੈ।ਭਾਰਤੀ ਚੋਣ ਕਮਿਸ਼ਨ ਨੇ ਮਹਾਰਾਸ਼ਟਰ ਅਤੇ ਝਾਰਖੰਡ ਵਿਧਾਨ ਸਭਾ ਚੋਣਾਂ ਦਾ ਐਲਾਨ ਕਰਨ ਦੇ ਨਾਲ ਜਿੱਥੇ-ਜਿੱਥੇ ਜ਼ਿਮਨੀ ਚੋਣਾਂ ਹੋਣੀਆਂ ਉਨ੍ਹਾਂ ਦਾ ਵੀ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਦੀਆਂ ਜ਼ਿਮਣੀ ਚੋਣਾਂ ਦਾ ਐਲਾਨ ਹੋ ਗਿਆ ਹੈ। 4 ਵਿਧਾਨਸਭਾ ਹਲਕਿਆਂ ‘ਚ ਜ਼ਿਮਨੀ ਚੋਣਾਂ ਹੋਣੀਆਂ ਹਨ।
ਪੰਜਾਬ ਵਿੱਚ ਇਸ ਦਿਨ ਹੋਣਗੀਆਂ ਜ਼ਿਮਨੀ ਚੋਣਾਂ ——–ਹਾਲ ਹੀ ‘ਚ ਪੰਚਾਇਤੀ ਚੋਣ ਖਤਮ ਹੋਈਆਂ ਹਨ, ਇਸ ਦੇ ਨਾਲ ਹੀ ਇੱਕ ਹੋਰ ਚੋਣਾਂ ਦਾ ਐਲਾਨ ਹੋ ਗਿਆ ਹੈ। ਪੰਜਾਬ ਵਿੱਚ ਚਾਰ ਵਿਧਾਨ ਸਭਾ ਸੀਟਾਂ ਉਪਰ ਜ਼ਿਮਨੀ ਚੋਣ ਦਾ ਬਿਗੁਲ ਵੱਜ ਗਿਆ ਹੈ। ਚੋਣ ਕਮਿਸ਼ਨ ਨੇ ਦੇਸ਼ ਵਿੱਚ ਖਾਲੀ ਵਿਧਾਨ ਸਭਾ ਸੀਟਾਂ ਉਪਰ ਚੋਣ ਦੀਆਂ ਤਾਰੀਕਾਂ ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਵਿੱਚ ਗਿੱਦੜਬਾਹਾ, ਬਰਨਾਲਾ, ਚੱਬੇਵਾਲ, ਡੇਰਾ ਬਾਬਾ ਨਾਨਕ ਵਿਧਾਨ ਸੀਟਾਂ ਉਪਰ ਜ਼ਿਮਨੀ ਚੋਣ ਦੀ ਤਾਰੀਕ ਦਾ ਵੀ ਐਲਾਨ ਕਰ ਦਿੱਤਾ ਗਿਆ ਹੈ। 18 ਅਕਤੂਬਰ ਤੋਂ 25 ਅਕਤੂਬਰ ਤੱਕ ਨਾਮਜ਼ਦਗੀ ਹੋਵੇਗੀ। 13 ਨਵੰਬਰ ਨੂੰ ਵੋਟਾਂ ਪੈਣਗੀਆਂ ਅਤੇ 23 ਨਵੰਬਰ ਨੂੰ ਨਤੀਜੇ ਐਲਾਨੇ ਜਾਣਗੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਚਾਰ ਵਿਧਾਨ ਸਭਾ ਹਲਕਿਆਂ ਦੀ ਜ਼ਿਮਨੀ ਚੋਣ ਲਈ ਜਾਰੀ ਕੀਤੇ ਗਏ ਪ੍ਰੋਗਰਾਮ ਮੁਤਾਬਕ 18 ਅਕਤੂਬਰ (ਸ਼ੁੱਕਰਵਾਰ) ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 25 ਅਕਤੂਬਰ (ਸ਼ੁੱਕਰਵਾਰ) ਹੋਵੇਗੀ ਅਤੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ 28 ਅਕਤੂਬਰ (ਸੋਮਵਾਰ) ਨੂੰ ਕੀਤੀ ਜਾਵੇਗੀ ਜਦਕਿ ਨਾਮਜ਼ਦਗੀ ਪੱਤਰ ਵਾਪਿਸ ਲੈਣ ਦੀ ਅੰਤਿਮ ਮਿਤੀ 30 ਅਕਤੂਬਰ (ਬੁੱਧਵਾਰ) ਹੈ।
ਸਿਬਿਨ ਸੀ ਨੇ ਦੱਸਿਆ ਕਿ ਚਾਰੋਂ ਸੀਟਾਂ ਉੱਤੇ 13 ਨਵੰਬਰ (ਬੁੱਧਵਾਰ) ਨੂੰ ਵੋਟਾਂ ਪੈਣਗੀਆਂ ਅਤੇ 23 ਨਵੰਬਰ (ਸ਼ਨਿਚਰਵਾਰ) ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜਾ ਐਲਾਨਿਆ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਜ਼ਿਮਨੀ ਚੋਣ ਦੇ ਐਲਾਨ ਨਾਲ ਹੀ ਅੱਜ ਤੋਂ ਯਾਨੀ ਕਿ ਮੰਗਲਵਾਰ ਤੋਂ ਉਨ੍ਹਾਂ ਚਾਰ ਜ਼ਿਲ੍ਹਿਆਂ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ, ਜਿਨ੍ਹਾਂ ਜ਼ਿਲ੍ਹਿਆਂ ਵਿੱਚ ਇਹ ਵਿਧਾਨ ਸਭਾ ਹਲਕੇ ਮੌਜੂਦ ਹਨ। ਇਹ ਚਾਰ ਜ਼ਿਲ੍ਹੇ ਹਨ- ਗੁਰਦਾਸਪੁਰ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ। ਚੋਣ ਜ਼ਾਬਤਾ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ 25 ਨਵੰਬਰ, 2024 (ਸੋਮਵਾਰ) ਤੱਕ ਲਾਗੂ ਰਹੇਗਾ।
ਚਾਰ ਵਿਧਾਨ ਸਭਾ ਹਲਕਿਆਂ ਵਿੱਚ ਕੁੱਲ ਵੋਟਰਾਂ ਅਤੇ ਪੋਲਿੰਗ ਸਟੇਸ਼ਨਾਂ ਦੀ ਗਿਣਤੀ—ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਜ਼ਿਮਨੀ ਚੋਣ ਵਾਲੇ ਚਾਰ ਵਿਧਾਨ ਸਭਾ ਹਲਕਿਆਂ ਵਿੱਚ 10 ਅਕਤੂਬਰ, 2024 ਤੱਕ ਕੁੱਲ ਵੋਟਰਾਂ ਦੀ ਗਿਣਤੀ 6 ਲੱਖ 96 ਹਜ਼ਾਰ 316 ਹੈ ਅਤੇ ਕੁੱਲ 831 ਪੋਲਿੰਗ ਸਟੇਸ਼ਨ ਹਨ।

Live99 media My WordPress Blog