Valtoha ਦੇ ਸਖ਼ਤ ਤੇਵਰ ਬਰਕਰਾਰ

ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਵਿਰਸਾ ਸਿੰਘ ਵਲਟੋਹਾ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਹੈ। ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਨੇ ਵਿਰਸਾ ਸਿੰਘ ਵਲਟੋਹਾ ਦਾ ਮੁੱਢਲੀ ਮੈਂਬਰਸ਼ਿਪ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਦਫਤਰਾਂ ਤੋਂ ਦਿੱਤਾ ਅਸਤੀਫਾ ਤੁਰੰਤ ਪ੍ਰਭਾਵ ਨਾਲ ਪ੍ਰਵਾਨ ਕਰ ਲਿਆ ਹੈ।

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਪੰਜ ਸਿੰਘ ਸਾਹਿਬਾਨਾਂ ਵੱਲੋਂ ਬਲਵਿੰਦਰ ਸਿੰਘ ਭੂੰਦੜ ਨੂੰ ਹੁਕਮ ਦਿੱਤੇ ਗਏ ਸੀ ਕਿ ਉਹ ਵਿਰਸਾ ਸਿੰਘ ਵਲਟੋਹਾ ਨੂੰ 24 ਘੰਟਿਆਂ ਦੇ ਅੰਦਰ-ਅੰਦਰ ਪਾਰਟੀ ਵਿਚੋਂ ਕੱਢ ਦੇਣ ਅਤੇ 10 ਸਾਲ ਤਕ ਉਸ ਨੂੰ ਪਾਰਟੀ ਵਿਚ ਮੁੜ ਸ਼ਾਮਲ ਨਾ ਕੀਤਾ ਜਾਵੇ। ਇਸ ਮਗਰੋਂ ਵਲਟੋਹਾ ਵੱਲੋਂ ਆਪ ਹੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਸੀ।

ਵਿਰਸਾ ਸਿੰਘ ਵਲਟੋਹਾ ਨੇ ਸ਼੍ਰੋਮਣੀ ਅਕਾਲੀ ਦਲ ਛੱਡ ਦਿੱਤਾ ਹੈ। ਉਨ੍ਹਾਂ ਖੁਦ ਇਸ ਬਾਰੇ ਐਲਾਨ ਕੀਤਾ ਹੈ। ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਪੇਸ਼ ਹੋਣ ਲਈ ਪਹੁੰਚੇ ਹਨ। ਜਾਣਕਾਰੀ ਮੁਤਾਬਿਕ ਵਲਟੋਹਾ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ 15 ਅਕਤੂਬਰ ਨੂੰ ਤਲਬ ਕੀਤਾ ਗਿਆ ਸੀ। ਵਲਟੋਹਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ‘ਤੇ ਆਰਐਸਐਸ ਅਤੇ ਬੀਜੇਪੀ ਦੇ ਦਬਾਅ ਹੇਠ ਕੰਮ ਕਰਨ ਦੇ ਇਲਜ਼ਾਮ ਲਗਾਏ ਸਨ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਵਲਟੋਹਾ ਨੂੰ ਸਬੂਤ ਪੇਸ਼ ਕਰਨ ਲਈ ਕਿਹਾ ਸੀ ਜਿਸ ਤਹਿਤ ਵਲਟੋਹਾ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਏ। ਇਸ ਮੌਕੇ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੀ ਮੌਜੂਦ ਸਨ।

ਜਥੇਦਾਰ ਸਾਹਿਬਾਨ ਦੀ ਕਿਰਦਾਰਕੁਸ਼ੀ——ਇਸ ਮੌਕੇ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਮੈਂ ਆਪਣਾ ਸਪੱਸ਼ਟੀਕਰਨ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋ ਕੇ ਸਿੰਘ ਸਾਹਿਬਾਨਾਂ ਨੂੰ ਸੌਂਪ ਦਿੱਤਾ ਹੈ। ਇਸ ਦੇ ਨਾਲ ਉਨ੍ਹਾਂ ਨੇ ਕਿਹਾ ਕਿ ਮੈਂ ਕਦੇ ਵੀ ਸ੍ਰੀ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਸਮਤੇ ਬਾਕੀ ਜਥੇਦਾਰਾਂ ਦੇ ਨਿਰਾਦਰ ਬਾਰੇ ਸੋਚ ਵੀ ਨਹੀਂ ਸਕਦਾ। ਮੈਂ ਲਿਖਤੀ ਰੂਪ ‘ਚ ਜੋ ਸਪੱਸ਼ਟੀਕਰਨ ਲਿਆਂਦਾ ਸੀ ਉਹ ਵੀ ਸਿੰਘ ਸਾਹਿਬਾਨ ਨੂੰ ਸੌਂਪ ਦਿੱਤਾ ਹੈ ਅਤੇ ਇਸ ਤੋਂ ਇਲਾਵਾ ਵੀ ਮੈਂ ਲਿਖਤੀ ਤੌਰ ‘ਤੇ ਇੱਕ ਹੋਰ ਅਡੀਸ਼ਨ ਪੱਤਰ ਵੀ ਸਿੰਘ ਸਾਹਿਬਾਨ ਨੂੰ ਦਿੱਤਾ ਹੈ। ਜਿਸ ਵਿੱਚ ਪਿਛਲੇ ਦਿਨ੍ਹਾਂ ਜੋ ਚਰਚਾ ਮੀਡੀਆ ਵਿੱਚ ਚੱਲ ਰਹੀ ਸੀ ਉਹ ਨਹੀਂ ਚੱਲਣੀ ਚਾਹੀਦੀ ਸੀ ਉਸ ਬਾਰੇ ਲਿਖਿਆ ਹੈ। ਜਥੇਦਾਰ ਵੱਲੋਂ ਵਲਟੋਹਾ ਨੂੰ ਮਿਤੀ 15/10/24 ਨੂੰ ਸਵੇਰੇ 9 ਵਜੇ ਸ੍ਰੀ ਅਕਾਲ ਤਖਤ ਸਾਹਿਬ ‘ਤੇ ਪੇਸ਼ ਹੋਣ ਦਾ ਆਦੇਸ਼ ਕੀਤਾ ਹੈ। ਸਿੰਘ ਸਾਹਿਬ ਨੇ ਵਲਟੋਹਾ ਨੂੰ ਭੇਜੇ ਲਿਖਤੀ ਆਦੇਸ਼ ਵਿਚ ਇਹ ਵੀ ਆਖਿਆ ਕਿ ਜੇਕਰ ਉਹ ਸਮੇਂ ਸਿਰ ਪੇਸ਼ ਨਹੀਂ ਹੋਏ ਤਾਂ ਇਹ ਮੰਨਿਆ ਜਾਵੇਗਾ ਕਿ ਵਲਟੋਹਾ ਜਥੇਦਾਰ ਸਾਹਿਬਾਨ ‘ਤੇ ਦਬਾਅ ਪਾਉਣ ਲਈ ਜਥੇਦਾਰ ਸਾਹਿਬਾਨ ਦੀ ਕਿਰਦਾਰਕੁਸ਼ੀ ਕਰਨ ਦਾ ਯਤਨ ਕਰ ਰਹੇ ਹਨ।

ਸ਼ੁਰੂਆਤੀ ਮੈਂਬਰਸ਼ਿਪ ਵੀ ਰੱਦ—–ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਵਿਰਸਾ ਸਿੰਘ ਵਲਟੋਹਾ ਨੂੰ ਪਾਰਟੀ ਵਿੱਚੋਂ ਕੱਢਣ ਦੇ ਹੁਕਮ ਦਿੱਤੇ ਹਨ। ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਉਨ੍ਹਾਂ ਨੂੰ 24 ਘੰਟਿਆਂ ਅੰਦਰ ਅਕਾਲੀ ਦਲ ‘ਚੋਂ ਕੱਢਣ ਲਈ ਕਿਹਾ ਹੈ। ਇਸ ਤੋਂ ਇਲਾਵਾ, ਉਨ੍ਹਾਂ ਦੀ ਸ਼ੁਰੂਆਤੀ ਮੈਂਬਰਸ਼ਿਪ ਵੀ ਰੱਦ ਕਰ ਦਿੱਤੀ ਜਾਵੇਗੀ। ਉਨ੍ਹਾਂ ਦੀ ਸ਼੍ਰੋਮਣੀ ਅਕਾਲੀ ਦਲ ਵਿੱਚ 10 ਸਾਲਾਂ ਲਈ ਵਾਪਸੀ ‘ਤੇ ਪਾਬੰਦੀ ਹੋਣੀ ਚਾਹੀਦੀ ਹੈ। ਇਸ ਤੋਂ ਬਾਅਦ ਵੀ ਜੇਕਰ ਉਹ ਕੋਈ ਬਿਆਨ ਦਿੰਦੇ ਹਨ ਤਾਂ ਸਖ਼ਤ ਫੈਸਲਾ ਲਿਆ ਜਾਵੇਗਾ। ਇਸ ਮੌਕੇ ਜਥੇਦਾਰਾਂ ਨੇ ਕਿਹਾ ਕਿ ਉਨ੍ਹਾਂ ਨਾਲ ਧੋਖਾ ਕੀਤਾ ਹੈ। ਉਸ ਦਾ ਹਾਲ-ਚਾਲ ਪੁੱਛਣ ਦੇ ਬਹਾਨੇ ਰਿਕਾਰਡਿੰਗ ਕੀਤੀ ਗਈ ਹੈ।

Leave a Reply

Your email address will not be published. Required fields are marked *