ਜਥੇਦਾਰ ਜਥੇਦਾਰ ਰਘਬੀਰ ਸਿੰਘ ਦਾ ਵੱਡਾ ਬਿਆਨ

ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਮਨਜ਼ੂਰ ਕੀਤਾ ਤਾਂ ਸਾਰੇ ਦਿਆਂਗੇ ਅਸਤੀਫਾ : ਜਥੇਦਾਰ ਰਘਬੀਰ ਸਿੰਘ”’ਗਿਆਨੀ ਹਰਪ੍ਰੀਤ ਸਿੰਘ ਦੇ ਅਸਤੀਫ਼ੇ ਦਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਗੰਭੀਰ ਨੋਟਿਸ ਲਿਆ ਹੈ। ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਸਤੀਫ਼ਾ ਪ੍ਰਵਾਨ ਨਾ ਕਰਨ ਦਾ ਹੁਕਮ ਦਿੱਤਾ ਹੈ ਤੇ ਨਾਲ ਹੀ ਗਿਆਨੀ ਹਰਪ੍ਰੀਤ ਸਿੰਘ ਵੀ ਅਸਤੀਫ਼ੇ ’ਤੇ ਮੁੜ ਵਿਚਾਰ ਲਈ ਕਿਹਾ ਹੈ। ਜਥੇਦਾਰ ਰਘਬੀਰ ਸਿੰਘ ਨੇ ਇਕ ਵੀਡੀਓ ਜਾਰੀ ਕਰ ਕੇ ਕਿਹਾ ਕਿ ਪੰਥ ਦੇ ਇਤਿਹਾਸ ’ਚ ਇਹ ਪਹਿਲੀ ਵਾਰ ਹੈ ਜਦੋਂ ਕਿਸੇ ਜਥੇਦਾਰ ਦੇ ਪਰਿਵਾਰ ’ਤੇ ਵੱਡੀ ਇਲਜ਼ਾਮ ਤਰਾਸ਼ੀ ਕੀਤੀ ਗਈ ਹੈ।

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਐੱਸਜੀਪੀਸੀ ਨੂੰ ਹੁਕਮ ਜਾਰੀ ਕਰਦਿਆਂ ਕਿਹਾ ਗਿਆ ਹੈ ਕਿ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਪ੍ਰਵਾਨ ਨਾ ਕੀਤਾ ਜਾਵੇ। ਦੇਰ ਸ਼ਾਮ ਜਾਰੀ ਕੀਤੇ ਵੀਡੀਓ ਸੰਦੇਸ਼ ਰਾਹੀਂ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਜੇ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਸਵਿਕਾਰ ਕਰ ਲਿਆ ਜਾਂਦਾ ਹੈ ਤਾਂ ਅਸੀ ਸਾਰੇ ਵੀ ਅਸਤੀਫਾ ਦੇ ਦਿਆਂਗੇ। ਇਸ ਦੇ ਨਾਲ ਹੀ ਵਲਟੋਹਾ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਤਖਤਾਂ ਦੇ ਜਥੇਦਾਰਾਂ ਦੀਆਂ ਧੀਆਂ ਭੈਣਾਂ ਬਾਰੇ ਜੋ ਬਿਆਨ ਦਿੰਦਾ ਹੈ ਉਹ ਸਿੱਖ ਨਹੀਂ ਹੋ ਸਕਦਾ ਹੈ।

ਗਿਆਨੀ ਹਰਪ੍ਰੀਤ ਸਿੰਘ ਨੇ ਆਪਣੇ ਪਰਿਵਾਰ ਬਾਰੇ ਕੀਤੀਆਂ ਗਈਆਂ ਟਿੱਪਣੀਆਂ ਤੋਂ ਦੁੱਖੀ ਹੋ ਕੇ ਜਥੇਦਾਰ ਦੀ ਸੇਵਾ ਤੋਂ ਅਸਤੀਫ਼ਾ ਦਿੱਤਾ ਹੈ। ਦਾਸ ਸੇਵਾਦਾਰ ਸ੍ਰੀ ਅਕਾਲ ਤਖਤ ਸਾਹਿਬ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਦੇਸ਼ ਕਰਦਾ ਕਿ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਨਾ ਪ੍ਰਵਾਨ ਕੀਤਾ ਜਾਵੇ। ਜੇਕਰ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫ਼ਾ ਪ੍ਰਵਾਨ ਕੀਤਾ ਜਾਂਦਾ ਹੈ ਤੇ ਫਿਰ ਉਨ੍ਹਾਂ (ਜਥੇਦਾਰ ਰਘਬੀਰ ਸਿੰਘ) ਸਮੇਤ ਸਾਰੇ ਜਥੇਦਾਰ ਅਸਤੀਫਾ ਦੇਣ ਵਾਸਤੇ ਮਜਬੂਰ ਹੋਣਗੇ। ਇਸ ਦੇ ਨਾਲ ਹੀ ਜਥੇਦਾਰ ਰਘਬੀਰ ਸਿੰਘ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਅਸਤੀਫ਼ੇ ’ਤੇ ਮੁੜ ਵਿਚਾਰ ਜ਼ਰੂਰ ਕਰਨ।