ਗਿਆਨੀ ਹਰਪ੍ਰੀਤ ਸਿੰਘ ਦੇ ਮਸਲੇ ‘ਤੇ ਸੀਐੱਮ ਦਾ ਬਿਆਨ

ਗਿਆਨੀ ਹਰਪ੍ਰੀਤ ਸਿੰਘ ਦੇ ਮਸਲੇ ‘ਤੇ ਸੀਐੱਮ ਦਾ ਬਿਆਨ । ‘ਇੱਕ ਪਰਿਵਾਰ ਲਈ ਬਹੁਤ ਦਿਲਾਂ ਨੂੰ ਠੇਸ ਪਹੁੰਚਾਈ ਗਈ’। ‘ਜਥੇਦਾਰਾਂ ‘ਤੇ ਬੇਬੁਨਿਆਦ ਇਲਜ਼ਾਮ ਲਾਏ ਜਾ ਰਹੇ ਨੇ’। ਉਹਨਾਂ ਨੂੰ ਘਰ ਜਾ ਕੇ ਧਮਕਾਇਆ ਜਾ ਰਿਹਾ- CM। ਇਹ ਬਹੁਤ ਨਿੰਦਣਯੋਗ ਘਟਨਾ ਹੈ- CM। ‘ਕਿਸੇ ਸਿਆਸਤਦਾਨ ਵੱਲੋਂ ਜਥੇਦਾਰ ਨੂੰ ਧਮਕੀ ਦੇਣਾ ਨਿੰਦਣਯੋਗ’ । ‘ਸਾਡੇ ਕੋਲ ਕੋਈ ਸ਼ਿਕਾਇਤ ਆਵੇਗੀ ਤਾਂ ਕਾਨੂੰਨ ਮੁਤਾਬਿਕ ਕਾਰਵਾਈ ਹੋਵੇਗੀ’ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਚਿੱਠੀ ਲਿਖ ਕੇ ਮੰਗ ਕੀਤੀ ਹੈ ਕਿ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਵੱਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਨੂੰ ਧਮਕਾਉਣ ਤੇ ਕਿਰਦਾਰਕੁਸ਼ੀ ਕਰਨ ਦੇ ਮਾਮਲੇ ਵਿਚ ਉਨ੍ਹਾਂ ਵਿਰੁੱਧ ਮਿਸਾਲੀ ਕਾਰਵਾਈ ਕੀਤੀ ਜਾਵੇ।

ਸੰਸਦ ਮੈਂਬਰ ਨੇ ਲਿਖਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਨਮੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਲਟੋਹਾ ਵੱਲੋਂ ਜਥੇਦਾਰ ਸਾਹਿਬ ਨੂੰ ਧਮਕਾਉਣ ਦੀ ਮੰਦਭਾਗੀ ਘਟਨਾ ਨੇ ਹਰ ਸਿੱਖ ਦੇ ਮਨ ਨੂੰ ਸੱਟ ਮਾਰੀ ਹੈ, ਜੋ ਕਿ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਛੇਵੇਂ ਪਾਤਸ਼ਾਹ ਦੇ ਸਮੇਂ ਤੋਂ ਸਮੁੱਚੀ ਸਿੱਖ ਕੌਮ ਦੀ ਧਾਰਮਿਕ ਤੇ ਰਾਜਨੀਤਕ ਅਗਵਾਈ ਕਰ ਰਿਹਾ ਹੈ ਤੇ ਹਰ ਸ਼ਰਧਾਵਾਨ ਸਿੱਖ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਨਿਸ਼ਠਾ ਨਾਲ ਸਮਰਪਿਤ ਹੈ।

ਔਜਲਾ ਨੇ ਮੰਗ ਕੀਤੀ ਕਿ ਪੰਜਾਬ ਦੇ ਮੁੱਖ ਮੰਤਰੀ ਜੋ ਕਿ ਸੂਬੇ ਦੇ ਗ੍ਰਹਿ ਮੰਤਰੀ ਵੀ ਹਨ, ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਵੱਲੋਂ ਬੀਤੀ ਰਾਤ ਜਾਰੀ ਵੀਡੀਓ ਦਾ ਖੁਦ ਨੋਟਿਸ ਲੈਣ ਤਾਂ ਜੋ ਵਲਟੋਹਾ ਵੱਲੋਂ ਜਥੇਦਾਰ ਸਾਹਿਬ ਨਾਲ ਕੀਤੀ ਘਿਨੌਣੀ ਹਰਕਤ ਦੀ ਸਜ਼ਾ ਦਿੱਤੀ ਜਾ ਸਕੇ।