ਪਿੰਡ ਕੋਟ ਟੋਡਰ ਮੱਲ ਦੇ ਨੌਜਵਾਨ ਦੀ ਕੈਨੇਡਾ ਵਿਖੇ ਸੜਕ ਹਾਦਸੇ ਵਿਚ ਗੰਭੀਰ ਜ਼ਖਮੀ ਹੋਣ ਤੋਂ ਬਾਅਦ ਮੌਤ ਹੋ ਜਾਣ ਦਾ ਦੁਖਦ ਸਮਾਚਾਰ ਹੈ। ਮ੍ਰਿਤਕ ਸੁਖਬੀਰ ਸਿੰਘ ਦੇ ਪਿਤਾ ਪਰਮਜੀਤ ਸਿੰਘ ਨੇ ਦੱਸਿਆ ਕਿ ਉਸ ਦਾ ਮੁੰਡਾ ਸੁਖਬੀਰ ਸਿੰਘ (22) ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿਖੇ 1 ਅਕਤੂਬਰ 2024 ਨੂੰ ਦੁਪਹਿਰ ਸਮੇਂ ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਬਾਹਰ ਸੜਕ ਪਾਰ ਕਰ ਰਿਹਾ ਸੀ ਤਾਂ ਵਾਹਨ ਵੱਲੋਂ ਟੱਕਰ ਮਾਰ ਦਿੱਤੀ ਗਈ।
ਇਸ ਤੋਂ ਬਾਅਦ ਉਸ ਨੂੰ ਹਸਪਤਾਲ ਵਿਖੇ ਇਲਾਜ ਲਈ ਦਾਖ਼ਲ ਕਰਵਾਇਆ ਗਿਆ। ਉਸ ਦੇ ਸਿਰ ’ਤੇ ਗੰਭੀਰ ਸੱਟ ਵੱਜੀ ਸੀ, ਜਿਸ ਕਾਰਨ ਉਸ ਦੀ 6 ਅਕਤੂਬਰ 2024 ਨੂੰ ਮੌਤ ਹੋ ਗਈ। ਸੁਖਬੀਰ ਦੇ ਪਿਤਾ ਪਰਮਜੀਤ ਸਿੰਘ ਦਾ ਕਹਿਣਾ ਹੈ ਕਿ ਉਸ ਨੇ ਆਪਣੇ ਪੁੱਤਰ ਦੇ ਅੰਤਿਮ ਸੰਸਕਾਰ ਲਈ ਕੈਨੇਡਾ ਦਾ ਵੀਜ਼ਾ ਅਪਲਾਈ ਕੀਤਾ ਹੈ ਪਰ ਪਿਛਲੇ ਦਿਨਾਂ ਤੋਂ ਉਸ ਨੂੰ ਕੈਨੇਡਾ ਅੰਬੈਸੀ ਤੋਂ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਉਹ ਆਪਣੇ ਪੁੱਤਰ ਦਾ ਅੰਤਿਮ ਸਸਕਾਰ ਉਥੇ ਜਾ ਕੇ ਕਰਨਾ ਚਾਹੁੰਦਾ ਹੈ ਤੇ ਕਾਨੂੰਨੀ ਕਾਰਵਾਈ ਵੀ ਪੂਰੀ ਕਰਨੀ ਚਾਹੁੰਦਾ ਹੈ ਪਰ ਉਸ ਨੂੰ ਕੋਈ ਜਵਾਬ ਨਹੀਂ ਮਿਲ ਰਿਹਾ।
ਪਰਮਜੀਤ ਸਿੰਘ ਖੁਦ ਵੀ ਆਬੂ ਦਾ ਵੀ ਵਿਖੇ ਕਾਰਪੈਂਟਰ ਦਾ ਕੰਮ ਕਰਦਾ ਹੈ ਤੇ ਜਿਸ ਦਿਨ ਉਸਦੀ ਪੁੱਤਰ ਦੀ ਮੌਤ ਦੀ ਸੂਚਨਾ ਉਸਨੂੰ ਮਿਲੀ ਤਾਂ ਉਹ ਆਪਣੇ ਪਿੰਡ ਕੋਟ ਟੋਡਰ ਮੱਲ ਆ ਗਿਆ ਹੈ। ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਤੋਂ ਉਸ ਨੇ ਅਪੀਲ ਕੀਤੀ ਹੈ ਕਿ ਉਸ ਨੂੰ ਕੈਨੇਡਾ ਦਾ ਜਲਦੀ ਤੋਂ ਜਲਦੀ ਵੀਜ਼ਾ ਪ੍ਰਾਪਤ ਕਰਵਾ ਕੇ ਦਿੱਤਾ ਜਾਵੇ ਇਹ ਇਸ ਵਾਸਤੇ ਉਸਨੇ ਮੁੱਖ ਮੰਤਰੀ ਪੰਜਾਬ ਸਮੇਤ ਪ੍ਰਸ਼ਾਸਨ ਤੋਂ ਵੀ ਮਦਦ ਦੀ ਗੁਹਾਰ ਲਗਾਈ ਹੈ। ਸੁਖਬੀਰ ਦੇ ਪਿਤਾ ਦਾ ਕਹਿਣਾ ਹੈ ਕਿ ਉਸ ਨੇ ਕੈਨੇਡਾ ਭੇਜਣ ਲਈ ਆਪਣੇ ਪੁੱਤਰ ‘ਤੇ ਲੱਖਾਂ ਰੁਪਏ ਖਰਚ ਕੀਤੇ ਸਨ ਤੇ ਉਸਦਾ ਇਕਲੋਤਾ ਪੁੱਤ ਹਾਦਸੇ ਦਾ ਸ਼ਿਕਾਰ ਹੋ ਗਿਆ ਹੈ ਸੁਖਬੀਰ ਦੋ ਭੈਣਾਂ ਦਾ ਇਕਲੋਤਾ ਭਰਾ ਸੀ।

Live99 media My WordPress Blog