ਬੱਬੂ ਮਾਨ ਬਾਰੇ ਆਈ ਵੱਡੀ ਜਾਣਕਾਰੀ

ਪੰਜਾਬੀ ਗਾਇਕ ਬੱਬੂ ਮਾਨ ਕਿਸੇ ਜਾਣ ਪਛਾਣ ਦੇ ਮੋਹਤਾਜ ਨਹੀਂ ਹਨ। ਉਹ ਪਿਛਲੇ ਤਕਰੀਬਨ ਢਾਈ-ਤਿੰਨ ਦਹਾਕਿਆਂ ਤੋਂ ਪੰਜਾਬੀ ਇੰਡਸਟਰੀ ‘ਤੇ ਰਾਜ ਕਰ ਰਹੇ ਹਨ। ਉਨ੍ਹਾਂ ਨੇ ਆਪਣੇ ਕਰੀਅਰ ‘ਚ ਇੰਡਸਟਰੀ ਨੂੰ ਇੱਕ ਤੋਂ ਇੱਕ ਵਧ ਕੇ ਹਿੱਟ ਗਾਣੇ ਤੇ ਐਲਬਮਾਂ ਦਿੱਤੀਆਂ ਹਨ।

ਪਰ ਇੰਨੀਂ ਦਿਨੀਂ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਛਾਈ ਹੋਈ ਹੈ। ਇਸ ਵੀਡੀਓ ‘ਚ ਸਿੱਧੂ ਮੂਸੇਵਾਲਾ ਦਾ ਇੱਕ ਫੈਨ ਨਜ਼ਰ ਆ ਰਿਹਾ ਹੈ। ਉਹ ਦਰਅਸਲ, ਬੱਬੂ ਮਾਨ ਬਾਰੇ ਬੋਲਦਾ ਨਜ਼ਰ ਆ ਰਿਹਾ ਹੈ। ਉਸ ਨੇ ਬੱਬੂ ਮਾਨ ਬਾਰੇ ਅਜਿਹੀ ਗੱਕ ਕਹਿ ਦਿੱਤੀ, ਜਿਸ ਨੂੰ ਦੇਖ ਕੇ ਹਰ ਕੋਈ ਹੈਰਾਨ ਹੋ ਰਿਹਾ ਹੈ।

ਕਾਬਿਲੇਗ਼ੌਰ ਹੈ ਕਿ ਸਿੱਧੂ ਮੂਸੇਵਾਲਾ ਨੂੰ ਪੰਜਾਬੀ ਇੰਡਸਟਰੀ ਦਾ ਸਭ ਤੋਂ ਨਿਮਰ ਸੁਭਾਅ ਦਾ ਕਲਾਕਾਰ ਕਿਹਾ ਜਾਂਦਾ ਹੈ। ਉਹ ਆਪਣੇ ਕਰੀਅਰ ‘ਚ ਜਿੰਨਾ ਕਾਮਯਾਬ ਸੀ। ਉਨ੍ਹਾਂ ਹੀ ਉਹ ਨਿਮਾਣੇ ਸੁਭਾਅ ਦਾ ਸੀ। ਪਰ ਬਦਕਿਸਮਤੀ ਦੇ ਨਾਲ ਸਿੱਧੂ ਨੂੰ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਸ ਦੀ ਮੌਤ ਤੋਂ ਬਾਅਦ ਉਸ ਦਾ ਪਰਿਵਾਰ ਤੇ ਚਾਹੁਣ ਵਾਲੇ ਅੱਜ ਵੀ ਉਸ ਦੇ ਲਈ ਇਨਸਾਫ ਦੀ ਮੰਗ ਕਰਦੇ ਹਨ।