ਅੱਜ ਤੋਂ ਹੀ ਇਹ ਸਭ ਤਿਆਗ ਦਿਉ

ਹੇ ਪ੍ਰਭੂ ਜੀ! ਮੇਰੀ ਇੱਜ਼ਤ ਰੱਖ ਲਵੋ। ਮੇਰੇ ਹਿਰਦੇ ਵਿਚ ਮੌਤ ਦਾ ਡਰ ਵੱਸ ਰਿਹਾ ਹੈ, (ਇਸ ਤੋਂ ਬਚਣ ਲਈ) ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! ਮੈਂ ਤੇਰਾ ਆਸਰਾ ਲਿਆ ਹੈ ॥੧॥ ਰਹਾਉ॥ ਹੇ ਪ੍ਰਭੂ! ਮੈਂ ਵੱਡਾ ਵਿਕਾਰੀ ਹਾਂ, ਮੂਰਖ ਹਾਂ, ਲਾਲਚੀ ਭੀ ਹਾਂ, ਪਾਪ ਕਰਦਾ ਕਰਦਾ ਹੁਣ ਮੈਂ ਥੱਕ ਗਿਆ ਹਾਂ। ਮੈਨੂੰ ਮਰਨ ਦਾ ਡਰ (ਕਿਸੇ ਵੇਲੇ) ਭੁੱਲਦਾ ਨਹੀਂ, ਇਸ (ਮਰਨ) ਦੀ ਚਿੰਤਾ ਨੇ ਮੇਰਾ ਸਰੀਰ ਸਾੜ ਦਿੱਤਾ ਹੈ ॥੧॥ (ਮੌਤ ਦੇ ਇਸ ਸਹਿਮ ਤੋਂ) ਖ਼ਲਾਸੀ ਹਾਸਲ ਕਰਨ ਲਈ ਮੈਂ ਅਨੇਕਾਂ ਹੀਲੇ ਕੀਤੇ ਹਨ, ਦਸੀਂ ਪਾਸੀਂ ਉਠ ਉਠ ਕੇ ਦੌੜਿਆ ਹਾਂ। (ਮਾਇਆ ਦੇ ਮੋਹ ਤੋਂ) ਨਿਰਲੇਪ ਪਰਮਾਤਮਾ ਹਿਰਦੇ ਵਿਚ ਹੀ ਵੱਸਦਾ ਹੈ, ਉਸ ਦਾ ਭੇਤ ਮੈਂ ਨਹੀਂ ਸਮਝਿਆ ॥੨॥

ਹੇ ਭਾਈ! ਸਹੀ ਜੀਵਨ-ਰਾਹ) ਭੁੱਲਿਆ ਹੋਇਆ ਮਨ ਮਾਇਆ (ਦੇ ਮੋਹ ਵਿਚ) ਫਸਿਆ ਰਹਿੰਦਾ ਹੈ, (ਫਿਰ, ਇਹ) ਲਾਲਚ ਵਿਚ ਫਸ ਕੇ ਜੇਹੜਾ ਜੇਹੜਾ ਕੰਮ ਕਰਦਾ ਹੈ, ਉਹਨਾਂ ਦੀ ਰਾਹੀਂ ਆਪਣੇ ਆਪ ਨੂੰ (ਮਾਇਆ ਦੇ ਮੋਹ ਵਿਚ ਹੋਰ) ਫਸਾ ਲੈਂਦਾ ਹੈ।੧।ਰਹਾਉ।(ਹੇ ਭਾਈ! ਸਹੀ ਜੀਵਨ-ਰਾਹ ਤੋਂ ਖੁੰਝੇ ਹੋਏ ਮਨੁੱਖ ਨੂੰ) ਆਤਮਕ ਜੀਵਨ ਦੀ ਸਮਝ ਨਹੀਂ ਪੈਂਦੀ, ਵਿਸ਼ਿਆਂ ਦੇ ਸੁਆਦ ਵਿਚ ਮਸਤ ਰਹਿੰਦਾ ਹੈ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਭੁਲਾਈ ਰੱਖਦਾ ਹੈ। ਪਰਮਾਤਮਾ (ਤਾਂ ਇਸ ਦੇ) ਅੰਗ-ਸੰਗ (ਵੱਸਦਾ ਹੈ) ਉਸ ਨਾਲ ਡੂੰਘੀ ਸਾਂਝ ਨਹੀਂ ਪਾਂਦਾ, ਜੰਗਲ ਭਾਲਣ ਵਾਸਤੇ ਦੌੜ ਪੈਂਦਾ ਹੈ।੧।

ਹੇ ਭਾਈ! ਰਤਨ (ਵਰਗਾ ਕੀਮਤੀ) ਹਰਿ-ਨਾਮ ਹਿਰਦੇ ਦੇ ਅੰਦਰ ਹੀ ਵੱਸਦਾ ਹੈ (ਪਰ ਭੁੱਲਾ ਹੋਇਆ ਮਨੁੱਖ) ਉਸ ਨਾਲ ਸਾਂਝ ਨਹੀਂ ਬਣਾਂਦਾ। ਹੇ ਦਾਸ ਨਾਨਕ! ਆਖ-) ਪਰਮਾਤਮਾ ਦੇ ਭਜਨ ਤੋਂ ਬਿਨਾ ਮਨੁੱਖ ਆਪਣਾ ਜੀਵਨ ਵਿਅਰਥ ਗਵਾ ਦੇਂਦਾ ਹੈ।੨।੧।ਹੇ ਨਾਨਕ! ਆਖ-ਪਰਮਾਤਮਾ ਦੀ ਸਰਨ ਤੋਂ ਬਿਨਾ ਹੋਰ) ਕੋਈ ਗੁਣ ਨਹੀਂ ਕੋਈ ਜਪ ਤਪ ਨਹੀਂ (ਜੋ ਮੌਤ ਦੇ ਸਹਿਮ ਤੋਂ ਬਚਾ ਲਏ, ਫਿਰ) ਹੁਣ ਕੇਹੜਾ ਕੰਮ ਕੀਤਾ ਜਾਏ? ਹੇ ਪ੍ਰਭੂ! ਹੋਰ ਸਾਧਨਾਂ ਵਲੋਂ) ਹਾਰ ਕੇ ਮੈਂ ਤੇਰੀ ਸਰਨ ਆ ਪਿਆ ਹਾਂ, ਤੂੰ ਮੈਨੂੰ ਮੌਤ ਦੇ ਡਰ ਤੋਂ ਖ਼ਲਾਸੀ ਦਾ ਦਾਨ ਦੇਹ।੩।੨।

Leave a Reply

Your email address will not be published. Required fields are marked *