USA ਤੋਂ ਕੱਢੇ ਜਾਣਗੇ ਸੈਂਕੜੇ ਹੋਰ ਭਾਰਤੀ

ਅਮਰੀਕਾ ਵਿੱਚ ਗੈਰ ਕਾਨੂੰਨੀ ਤਰੀਕੇ ਨਾਲ ਰਹਿਣ ਵਾਲੇ ਭਾਰਤੀਆਂ ਨੂੰ ਲਈ ਬੁਰੀ ਖਬਰ ਸਾਹਮਣੇ ਆਈ ਹੈ। ਅਮਰੀਕਾ ਤੋਂ ਹਾਲੇ ਹੋਰ ਭਾਰਤੀ ਡਿਪੋਰਟ ਹੋਣਗੇ। ਇਸ ਬਾਰੇ ਭਾਰਤੀ ਵਿਦੇਸ਼ ਮੰਤਰਾਲੇ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਵਿਦੇਸ਼ ਮੰਤਰਾਲੇ ਦਾ ਕਹਿਣਾ ਹੈ ਕਿ ਅਮਰੀਕਾ ਤੋਂ ਕੱਢਣ ਲਈ 487 ਹੋਰ ਭਾਰਤੀਆਂ ਦੀ ਲਿਸਟ ਤਿਆਰ ਕਰ ਲਈ ਗਈ ਹੈ। 298 ਭਾਰਤੀਆਂ ਦੀ ਡਿਟੇਲ ਭਾਰਤ ਨਾਲ ਸਾਂਝੀ ਕੀਤੀ ਗਈ ਹੈ।

ਦੱਸ ਦੇਈਏ ਕਿ ਅਮਰੀਕਾ ‘ਚ ਡੋਨਾਲਡ ਟਰੰਪ ਦੀ ਨਵੀਂ ਸਰਕਾਰ ਬਣਦੇ ਹੀ ਅਮਰੀਕਾ ‘ਚ ਗੈਰ-ਕਾਨੂੰਨੀ ਤੌਰ ‘ਤੇ ਰਹਿ ਰਹੇ ਵਿਦੇਸ਼ੀਆਂ ਨੂੰ ਵਾਪਸ ਭੇਜਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਬੀਤੇ ਬੁੱਧਵਾਰ ਨੂੰ ਅੰਮ੍ਰਿਤਸਰ ਹਵਾਈ ਅੱਡੇ ‘ਤੇ ਅਮਰੀਕੀ ਫੌਜ ਦੇ ਜਹਾਜ਼ ਰਾਹੀਂ 104 ਭਾਰਤੀਆਂ ਨੂੰ ਉਤਾਰਿਆ ਗਿਆ, ਜਿਨ੍ਹਾਂ ‘ਚ ਜ਼ਿਆਦਾਤਰ ਹਰਿਆਣਾ ਅਤੇ ਪੰਜਾਬ ਦੇ ਨੌਜਵਾਨ ਸਨ, ਜਿਨ੍ਹਾਂ ਨੂੰ ਹਰਿਆਣਾ ਅਤੇ ਪੰਜਾਬ ਪੁਲਿਸ ਵੱਲੋਂ ਉਨ੍ਹਾਂ ਦੇ ਘਰਾਂ ਨੂੰ ਭੇਜ ਦਿੱਤਾ ਗਿਆ। ਅਮਰੀਕਾ ਤੋਂ ਡਿਪੋਰਟ ਹੋਏ 104 ਭਾਰਤੀਆਂ ਵਿਚ 30 ਪੰਜਾਬੀ ਵੀ ਸ਼ਾਮਲ ਹਨ । ਇਨ੍ਹਾਂ ਵਿੱਚੋਂ ਜ਼ਿਆਦਾਤਰ ਹਰਿਆਣਾ, ਪੰਜਾਬ ਅਤੇ ਗੁਜਰਾਤ ਤੋਂ ਸਨ। ਇਨ੍ਹਾਂ ਵਿੱਚੋਂ ਕੁਝ ਆਪਣੀ ਜ਼ਮੀਨ ਵੇਚ ਕੇ ਅਮਰੀਕਾ ਗਏ ਸਨ ਅਤੇ ਕੁਝ ਕਰਜ਼ਾ ਲੈ ਕੇ।

ਹੁਣ ਦੇਖਣਾ ਹੋਵੇਗਾ ਕਿ ਜੋ ਨਵੀਂ 487 ਭਾਰਤੀਆਂ ਦੀ ਲਿਸਟ ਤਿਆਰ ਕੀਤੀ ਗਈ ਹੈ, ਇਨ੍ਹਾਂ ਨੂੰ ਕਦੋਂ ਅਮਰੀਕਾ ਵੱਲੋਂ ਡਿਪੋਰਟ ਕੀਤਾ ਜਾਵੇਗਾ।ਇਸ ਬਾਰੇ ਭਾਰਤੀ ਵਿਦੇਸ਼ ਮੰਤਰਾਲੇ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਵਿਦੇਸ਼ ਮੰਤਰਾਲੇ ਦਾ ਕਹਿਣਾ ਹੈ ਕਿ ਅਮਰੀਕਾ ਤੋਂ ਕੱਢਣ ਲਈ 487 ਹੋਰ ਭਾਰਤੀਆਂ ਦੀ ਲਿਸਟ ਤਿਆਰ ਕਰ ਲਈ ਗਈ ਹੈ। 298 ਭਾਰਤੀਆਂ ਦੀ ਡਿਟੇਲ ਭਾਰਤ ਨਾਲ ਸਾਂਝੀ ਕੀਤੀ ਗਈ ਹੈ।

Leave a Reply

Your email address will not be published. Required fields are marked *