ਕਿਰਨਦੀਪ ਕੌਰ ਨੇ ਜਦੋਂ ਚਿੱਠੀ ਸੁਣਾਈ ਸਭ ਹੋਏ ਉਦਾਸ

ਵਾਰਿਸ ਪੰਜਾਬ ਦੇ ਦੇ ਮੁਖੀ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਡਿਬਰੂਗੜ੍ਹ ਜੇਲ ‘ਚ ਬੈਠ ਕੇ ਵੀ ਨੌਜਵਾਨਾਂ ਨੂੰ ਭੜਕਾਉਣ ‘ਚ ਲੱਗੇ ਹੋਏ ਹਨ। ਜੇਲ ‘ਚ ਮੰਗਾਂ ਦੀ ਪੂਰਤੀ ਨੂੰ ਲੈ ਕੇ ਹੜਤਾਲ ਖਤਮ ਕਰਨ ਤੋਂ ਬਾਅਦ ਹੁਣ ਉਨ੍ਹਾਂ ਨੇ ਸਿੱਖ ਨੌਜਵਾਨਾਂ ਨੂੰ ਸੰਦੇਸ਼ ਦਿੱਤਾ ਹੈ। ਜਿਸ ਵਿੱਚ ਉਨ੍ਹਾਂ ਨੇ ਆਪਣੇ ਸਾਥੀਆਂ ਅਵਤਾਰ ਸਿੰਘ ਖੰਡਾ ਅਤੇ ਹਰਦੀਪ ਸਿੰਘ ਨਿੱਝਰ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਨੌਜਵਾਨਾਂ ਨੂੰ ਸੰਘਰਸ਼ ਤੇਜ਼ ਕਰਨ ਲਈ ਕਿਹਾ। ਅੰਮ੍ਰਿਤਪਾਲ ਨੇ 4 ਪੰਨਿਆਂ ਦੀ ਚਿੱਠੀ ਲਿਖੀ ਹੈ। ਜਿਸ ਵਿੱਚ ਨਿੱਝਰ ਅਤੇ ਖੰਡਾ ਦੀ ਮੌਤ ਲਈ ਭਾਰਤ ਦੀਆਂ ਖੁਫੀਆ ਏਜੰਸੀਆਂ ਨੂੰ ਜ਼ਿੰਮੇਵਾਰ ਠਹਿਰਾਇਆ ਗਿਆ ਹੈ।

ਅੰਮ੍ਰਿਤਪਾਲ ਨੂੰ ਖਾਲਿਸਤਾਨੀ ਗਤੀਵਿਧੀਆਂ ਚਲਾਉਣ ਦੇ ਮਾਮਲੇ ਵਿੱਚ ਐਨਐਸਏ ਤਹਿਤ ਪੰਜਾਬ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਜਿਸ ਤੋਂ ਬਾਅਦ ਉਸ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ। ਅੰਮ੍ਰਿਤਪਾਲ ‘ਤੇ ਇਲਜ਼ਾਮ ਹੈ ਕਿ ਉਹ ਪੰਜਾਬ ਨੂੰ ਖਾਲਿਸਤਾਨ ਬਣਾਉਣ ਦੀ ਯੋਜਨਾ ਬਣਾ ਰਿਹਾ ਸੀ। ਜਿਸ ਲਈ ਉਸ ਨੇ ਆਨੰਦਪੁਰ ਖਾਲਸਾ ਫੌਜ (ਏ.ਕੇ.ਐੱਫ.) ਦੇ ਨਾਂ ‘ਤੇ ਇਕ ਨਿੱਜੀ ਫੌਜ ਵੀ ਬਣਾਈ ਸੀ।